Advertisements
Advertisements
Advertisements
Advertisements
Advertisements
Advertisements
Advertisements
Advertisements

ਬਟਾਲਾ, 11 ਅਗਸਤ ( ਆਖ਼ਿਰ ਕਿਉਂ ਨਿਊਜ਼,ਨੀਰਜ ਸ਼ਰਮਾ) – ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੰਗਤਾਂ ਨੂੰ ਭਰੋਸਾ ਦਿੱਤਾ ਹੈ ਕਿ ਵਿਆਹ ਪੁਰਬ ਤੋਂ ਪਹਿਲਾਂ ਬਟਾਲਾ ਸ਼ਹਿਰ ਵਿੱਚ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਜਾਵੇਗਾ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਸ੍ਰੀ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਹ ਭਰੋਸਾ ਅੱਜ ਅਧਿਕਾਰੀਆਂ ਦੇ ਨਾਲ ਬਟਾਲਾ ਸ਼ਹਿਰ ਵਿੱਚ ਪ੍ਰਸ਼ਾਸਨ ਵੱਲੋਂ ਵਿਆਹ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਤੋਂ ਬਾਅਦ ਦਿੱਤਾ ਹੈ।

ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਉੱਚ ਅਧਿਕਾਰੀ ਚੀਫ ਇੰਜੀਨੀਅਰ ਬੀ.ਐੱਸ. ਤੁੱਲੀ, ਨਿਗਰਾਨ ਇੰਜੀਨੀਅਰ ਪਠਾਨਕੋਟ ਆਰ.ਪੀ. ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

Advertisements
Advertisements

ਜਲੰਧਰ ਰੋਡ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੋਡ ’ਤੇ ਸੀਵਰੇਜ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕ ਨੂੰ ਪੱਧਰਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰੋਡ ’ਤੇ ਵੱਡਾ ਸੀਵਰੇਜ ਪਿਆ ਹੈ ਅਤੇ ਤਕਨੀਕੀ ਤੌਰ ’ਤੇ ਪੂਰੀ ਤਰਾਂ ਮਜਬੂਤ ਸੜਕ ਬਣਾਉਣ ਲਈ ਸਮਾਂ ਚਾਹੀਦਾ ਹੁੰਦਾ ਹੈ ਤਾਂ ਜੋ ਸੀਵਰੇਜ ਦੀ ਮਿੱਟੀ ਬੈਠ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਫੈਸਲਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਗਰੈਵਲ ਆਦਿ ਪਾ ਕੇ ਇਸ ’ਤੇ ਚੰਗੀ ਤਰ੍ਹਾਂ ਰੋਲਰ ਫੇਰ ਕੇ ਸੜਕ ਨੂੰ ਮੋਟਰਏਬਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਰੋਡ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਉਸਨੂੰ ਵੀ ਅਗਲੇ ਕੁਝ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੀਸਰੀ ਸੜਕ ਕਾਦੀਆਂ ਰੋਡ ਹੈ ਅਤੇ ਇਸ ਨੂੰ ਵੀ ਵਿਆਹ ਪੁਰਬ ਤੋਂ ਪਹਿਲਾਂ ਬਣਾ ਲਿਆ ਜਾਵੇਗਾ। ਇਸ ਤੋਂ ਇਲਾਵਾ ਨਗਰ ਕੀਰਤਨ ਦੇ ਸਾਰੇ ਮਾਰਗ ਵਿੱਚ ਜਿਥੇ ਕਿਤੇ ਵੀ ਟੋਏ ਆਦਿ ਹਨ ਉਸ ਦੀ ਵੀ ਮੁਰੰਮਤ ਕਰ ਦਿੱਤੀ ਜਾਵੇਗੀ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਰੱਖਣ ਲਈ ਵਿਸ਼ੇਸ਼ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਸਫ਼ਾਈ ਕਰਮੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸਾਰੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਵਿਆਹ ਪੁਰਬ ਤੋਂ ਪਹਿਲਾਂ ਹੀ ਸਾਰਾ ਸ਼ਹਿਰ ਰੌਸ਼ਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਵੱਲੋਂ ਸਾਰੇ ਸ਼ਹਿਰ ਦੇ ਸੀਵਰੇਜ ਹੋਲਸ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇੱਕ ਵੀ ਸੀਵਰੇਜ ਹੋਲ ਢੱਕਣ ਤੋਂ ਬਿਨਾਂ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਰੋਜ਼ਾਨਾਂ ਵਿਆਹ ਪੁਰਬ ਦੀਆਂ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ ਅਤੇ 16 ਅਗਸਤ ਨੂੰ ਉਹ ਦੁਬਾਰਾ ਬਟਾਲਾ ਸ਼ਹਿਰ ਦਾ ਦੌਰਾ ਕਰਨਗੇ।

ਇਸ ਮੌਕੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਪੂਰਾ ਪ੍ਰਸ਼ਾਸਨ ਲੱਗਾ ਹੋਇਆ ਹੈ ਅਤੇ ਸਮਾਂ ਰਹਿੰਦਿਆਂ ਤਿਆਰੀਆਂ ਮੁਕੰਮਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰਾ ਕੰਮ ਤਸੱਲੀਬਖਸ਼ ਅਤੇ ਨਿਯਮਾਂ ਅਨੁਸਾਰ ਕੀਤਾ ਜਾ ਰਿਹਾ ਹੈ ਤਾਂ ਜੋ ਸੜਕਾਂ ਲੰਮਾ ਸਮਾਂ ਚੱਲ ਸਕਣ। ਉਨ੍ਹਾਂ ਦੱਸਿਆ ਕਿ ਵੱਡੀ ਚਣੌਤੀ ਜਲੰਧਰ ਰੋਡ ਨੂੰ ਠੀਕ ਕਰਨ ਦੀ ਹੈ ਅਤੇ ਅੱਜ ਲੋਕ ਨਿਰਮਾਣ ਦੇ ਚੀਫ ਇੰਜੀਨੀਅਰ ਨੇ ਵੀ ਮੌਕਾ ਦੇਖਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ 25 ਅਗਸਤ ਤੱਕ ਇਸ ਰੋਡ ਨੂੰ ਮੋਟਰਏਬਲ ਕਰ ਦੇਣਗੇ। ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਜਾਣਬੁੱਝ ਕੇ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਗਲਤ ਪ੍ਰਚਾਰ ਕਰ ਰਹੇ ਹਨ ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੀ ਧਰਤੀ ਭਾਗਾਂ ਵਾਲੀ ਹੈ ਜਿਥੇ ਹਰ ਸਾਲ ਸੰਗਤਾਂ ਵਿਆਹ ਪੁਰਬ ਮਨਾਉਣ ਲਈ ਆਪਣੇ ਚਰਨ ਪਾਉਂਦੀਆਂ ਹਨ ਅਤੇ ਸੰਗਤਾਂ ਦੀ ਟਹਿਲ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.