Advertisements
Advertisements
Advertisements
Advertisements
Advertisements
Advertisements
Advertisements
Advertisements

ਆਖ਼ਿਰ ਕਿਉਂ ਨਿਊਜ਼ (ਵਰਿੰਦਰ ਸ਼ਰਮਾ,ਸਾਹਿਲ ਕਜਲਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬੀਆਂ ਨੂੰ ਜ਼ਿੰਮੇਵਾਰ ਠਹਿਰਾਕੇ ਉਹਨਾਂ ਦੀ ਬਦਨਾਮੀ ਕਰਨ ਦੀ ਮੁਹਿੰਮ ਚਲਾਉਣ ਵਾਸਤੇ ਪੰਜਾਬੀਆਂ ਤੋਂ ਮੁਆਫੀ ਮੰਗਣ। ਅਕਾਲੀ ਦਲ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬੀਆਂ ਦੀ ਬਦਨਾਮੀ ਕਰਨੀ ਪੰਜਾਬੀਆਂ ਨੂੰ ਮਹਿੰਗੀ ਪਈ ਹੈ, ਕਿਉਂਕਿ ਉਹਨਾਂ ਨੂੰ ਨਾ ਸਿਰਫ ਭਾਰੀ ਜ਼ੁਰਮਾਨੇ ਹੋਏ, ਬਲਕਿ ਉਹਨਾਂ ਨੂੰ ਕੇਸਾਂ ਦਾ ਵੀ ਸਾਹਮਣਾ ਕਰਨਾ ਪਿਆ, ਕਿਉਂਕਿ ਕਾਂਗਰਸ ਸਰਕਾਰ ਪਰਾਲੀ ਸਾੜਨ ਵਿਚ ਕਮੀ ਲਿਆਉਣ ਲਈ ਇਸਦਾ ਕੋਈ ਬਦਲ ਦੇਣ ਦੀ ਥਾਂ ਕੇਜਰੀਵਾਲ ਦੇ ਦਰਸਾਏ ਰਾਹ ਤੇ ਤੁਰੀ ਹੋਈ ਸੀ। ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮਾਸੂਮ ਕਿਸਾਨਾਂ ਤੇ ਕੇਜਰੀਵਾਲ ਦੀ ਅਗਵਾਈ ਹੇਠ ਹੋਏ ਤੇ ਕਾਂਗਰਸ ਦੀ ਹਮਾਇਤ ਨਾਲ ਹੋਏ ਦੋਹਰੇ ਹਮਲਿਆਂ ਦਾ ਮਕਸਦ ਪੰਜਾਬੀ ਕਿਸਾਨਾਂ ਨੂੰ ਵਿਲਨ ਬਣਾਕੇ ਪੇਸ਼ ਕਰਨਾ ਸੀ, ਜਦੋਂਕਿ ਸੱਚਾਈ ਇਸਦੇ ਬਿਲਕੁਲ ਉਲਟ ਸੀ।

ਕੇਜਰੀਵਾਲ ਦੇ ਨਾਲ ਕਾਂਗਰਸ ਵੀ ਕਿਸਾਨਾਂ ਤੋਂ ਮੰਗੇ ਮੁਆਫੀ :-
ਉਹਨਾਂ ਨੇ ਕਿਹਾ ਕਿ ਹੁਣ ਜਦੋਂ ਸਪਸ਼ਟ ਹੋ ਗਿਆ ਹੈ ਕਿ ਦਿੱਲੀ ਦਾ ਪ੍ਰਦੁਸ਼ਣ ਉੁਦਯੋਗਿਕ ਤੇ ਟਰਾਂਸਪੋਰਟ ਸੈਕਟਰ ਦੀ ਦੇਣ ਸੀ ਤੇ ਝੋਨੇ ਦੀ ਪਰਾਲੀ ਨਾਲ ਪ੍ਰਦੂਸ਼ਣ ਵਿਚ 4 ਤੋਂ 10 ਫੀਸਦੀ ਵਾਧਾ ਹੋਇਆ ਹੈ ਤਾਂ ਕੇਜਰੀਵਾਲ ਨੂੰ ਪੰਜਾਬ ਦੇ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਨੂੰ ਵੀ ਕੇਜਰੀਵਾਲ ਦੇ ਰਾਹ ਅਤੇ ਹਵਾ ਪ੍ਰਦੂਸ਼ਣ ਵਿਚ ਕਮੀ ਲਿਆਉਣ ਵਾਸਤੇ ਕਿਸਾਨਾਂ ਨੂੰ ਕੋਈ ਬਦਲ ਦੇਣ ਦੀ ਥਾਂ ਉਹਨਾਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਤੋਂ ਮੁਆਫੀ ਮੰਗਦੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਕੋਈ ਬਦਲ ਨਹੀਂ ਦਿੱਤਾ।

Advertisements
Advertisements

ਸੁਪਰੀਮ ਕੋਰਟ ਦੇ ਫੈਸਲੇ ਨਾਲ ਕੇਜਰੀਵਾਲ ਹੋਇਆ ਬੇਨਕਾਬ :-
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਕੇ ਉਹਨਾਂ ਲਈ ਮਾੜੀ ਭਾਸ਼ਾ ਵਰਤਣ ਵਾਲੇ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਹੀ ਕਿਹਾ ਹੈ ਕਿ ਪ੍ਰਦੂਸ਼ਣ ਦੇ ਮਾਮਲੇ ਤੇ ਕੇਜਰੀਵਾਲ ਵੱਲੋਂ ਰਾਜਨੀਤੀ ਖੇਡੀ ਜਾ ਰਹੀ ਹੈ ਤੇ ਉਸਨੇ ਲੋਕਪ੍ਰਿਅਤਾ ਹਾਸਲ ਕਰਨ ਦੇ ਚੱਕਰ ਵਿਚ ਨਾਅਰਿਆਂ ਤੇ ਕਿਵੇਂ ਜਨਤਕ ਪੈਸਾ ਬਰਬਾਦ ਕਰ ਦਿੱਤਾ ਹੈ।

Advertisements

ਇਸਦੇ ਨਾਲ ਹੀ ਚੀਮਾ ਨੇ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਦਿੱਲੀ ਸਰਕਾਰ ਦਿੱਲੀ ਵਿਚ ਹਵਾ ਪ੍ਰਦੂਸ਼ਣ ਵਿਚ ਕਮੀ ਲਿਆਉਣ ਲਈ ਚੁੱਕੇ ਕਦਮਾਂ ਦਾ ਬਿਓਰਾ ਨਹੀਂ ਦੇ ਸਕੀ। ਉਹਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਏ ਜਾਣ ਨਾਲ ‘ਆਪ’ ਸਰਕਾਰ ਦਾ ਉਹ ਤਰੀਕਾ ਵੀ ਬੇਨਕਾਬ ਹੋ ਗਿਆ ਹੈ, ਜਿਸ ਤਹਿਤ ਉਹ ਬਿਨਾਂ ਡੱਕਾ ਤੋੜਿਆਂ ਕਰੋੜਾਂ ਰੁਪਏ ਇਸ਼ਤਿਹਾਰਾਂ ਤੇ ਖਰਚ ਕਰਕੇ ਇਹ ਭ੍ਰਮ ਪੈਦਾ ਕਰ ਰਹੀ ਸੀ ਕਿ ਉਹ ਕੰਮ ਕਰ ਰਹੀ ਹੈ। ਡਾ. ਚੀਮਾ ਨੇ ਪੰਜਾਬ ਦੇ ਮੁੱਖਮੰਤਰੀ ਚਰਲਜੀਤ ਸਿੰਘ ਚੰਨੀ ਨੂੰ ਵੀ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਉਹ ਪਰਾਲੀ ਸਾੜਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੀ ਕਾਰਵਾਈ ਦਾ ਨੋਟਿਸ ਲੈਣ ਅਤੇ ਪੰਜਾਬ ਦੇ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲੈਣ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਭਾਰੀ ਜ਼ੁਰਮਾਨੇ ਲਗਾਉਣ ਦੀ ਥਾਂ ਉਹਨਾਂ ਨੂੰ ਬਦਲ ਪ੍ਰਦਾਨ ਕਰਨ ਦੀ ਨੀਤੀ ਅਪਣਾਵੇ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.