Advertisements
Advertisements
Advertisements
Advertisements
Advertisements
Advertisements
Advertisements
Advertisements

ਜਲੰਧਰ,(ਆਖ਼ਿਰ ਕਿਉਂ ਨਿਊਜ਼ ): (16-11-2021) ਨਵ-ਜੰਮੇ ਬੱਚੇ ਦੀ ਸ਼ੁਰੂਆਤੀ ਦੇਖਭਾਲ ਉਸਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ, ਜਿਸਦੇ ਮੱਦੇਨਜ਼ਰ ਸਿਹਤ ਵਿਭਾਗ ਜਲੰਧਰ ਵੱਲੋਂ 15 ਨਵੰਬਰ ਤੋਂ 21 ਨਵੰਬਰ ਤੱਕ ਨਿਊ ਬੋਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ ਇਸ ਹਫਤੇ ਨੂੰ ਮਨਾਉਣ ਦਾ ਮੁੱਖ ਮਕਸਦ ਨਵ-ਜੰਮੇ ਬੱਚਿਆਂ ਦੀ ਦੇਖਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਹ ਹਫਤਾ “ਸੁਰੱਖਿਆ, ਗੁਣਵੱਤਾ ਅਤੇ ਪਾਲਨ ਪੋਸ਼ਨ – ਹਰ ਨਵ-ਜੰਮੇ ਬੱਚੇ ਦਾ ਹੱਕ” ਥੀਮ ਤਹਿਤ ਮਨਾਇਆ ਜਾ ਰਿਹਾ ਹੈ।

ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਸ਼ਾ ਵਰਕਰਾਂ ਤੇ ਏ.ਐਨ.ਐਮ. ਵੱਲੋਂ ਸਮੇਂ-ਸਮੇਂ ‘ਤੇ ਨਵਜੰਮੇ ਬੱਚਿਆਂ ਦੇ ਘਰ ਦਾ ਦੌਰਾ ਕਰ ਉਨ੍ਹਾਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਜਨਮ ਦੇ ਤੁਰੰਤ ਬਾਅਦ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਅਤੇ 6 ਮਹੀਨੇ ਤੱਕ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਦਿੱਤਾ ਜਾਵੇ ਕਿਉਂਕਿ ਮਾਂ ਦਾ ਦੁੱਧ ਹੀ ਬੱਚੇ ਲਈ ਸੰਪੂਰਨ ਖੁਰਾਕ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬੱਚੇ ਨੂੰ ਚੰਗੇ ਤਾਪਮਾਨ ਅਤੇ ਸਾਫ ਅਤੇ ਸੂਤੀ ਕੱਪੜੇ ਵਿੱਚ ਰੱਖਿਆ ਜਾਵੇ। ਜੇਕਰ ਬੱਚਾ ਦੁੱਧ ਨਾ ਪੀਵੇ , ਚਮੜੀ ਦੇ ਰੰਗ ਵਿਚ ਫਰਕ, ਸਾਹ ਲੈਣ ਵਿਚ ਮੁਸ਼ਕਿਲ ਅਤੇ ਜ਼ਿਆਦਾ ਬੁਖਾਰ ਹੋਣ ਤੇ ਬੱਚੇ ਦੀ ਜਾਂਚ ਨਜਦੀਕੀ ਸਿਹਤ ਸੰਸਥਾ ਵਿਖੇ ਕਰਵਾਈ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਂ ਦਾ ਜਨੇਪਾ ਹਸਪਤਾਲ ਵਿੱਚ ਹੀ ਕਰਵਾਇਆ ਜਾਵੇ।

Advertisements
Advertisements

— ਨਿਊ ਬੋਰਨ ਵੀਕ ਤਹਿਤ ਕੀਤਾ ਜਾਗਰੂਕ

Advertisements

ਮਾਸ ਮੀਡੀਆ ਟੀਮ ਦਫਤਰ ਸਿਵਲ ਸਰਜਨ ਜਲੰਧਰ ਵੱਲੋਂ ਭਗਵਾਨ ਵਾਲਮੀਕਿ ਪ੍ਰਾਚੀਨ ਮੰਦਿਰ, ਅਲੀ ਮੁਹੱਲਾ ਵਿਖੇ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਨਵ-ਜੰਮੇ ਦੀ ਸਾਂਭ-ਸੰਭਾਲ ਅਤੇ ਖੁਰਾਕ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬੀ.ਈ.ਈ. ਰਾਕੇਸ਼ ਸਿੰਘ ਵੱਲੋਂ ਦੱਸਿਆ ਗਿਆ ਕਿ ਬੱਚੇ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਉਸਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਵੀ ਬਹੁਤ ਜਰੂਰੀ ਹੈ ਜੋ ਕਿ ਉਨ੍ਹਾਂ ਨੂੰ ਬਿਮਾਰਿਆਂ ਤੋਂ ਸੁਰੱਖਿਆ ਪ੍ਰਧਾਨ ਕਰਦਾ ਹੈ। ਇਸ ਮੌਕੇ ਬੀ.ਈ.ਈ. ਮਾਨਵ ਸ਼ਰਮਾ, ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ, ਐਲ.ਐਚ.ਵੀ. ਸਤਵਿੰਦਰ ਕੌਰ, ਏ.ਐਨ.ਐਮ. ਮਨਦੀਪ ਕੌਰ ਅਤੇ ਆਸ਼ਾ ਵਰਕਰ ਮੌਜੂਦ ਸਨ।

ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ
ਦਫ਼ਤਰ ਸਿਵਲ ਸਰਜਨ ਜਲੰਧਰ

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.