Advertisements
Advertisements
Advertisements
Advertisements
Advertisements
Advertisements
Advertisements
Advertisements

ਜਲੰਧਰ, 27 ਜਨਵਰੀ (ਵਰਿੰਦਰ ਸ਼ਰਮਾ):-ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਹੀ ਵਿਧਾਨ ਸਭਾ ਚੋਣਾਂ ਲੜੇਗੀ ਕਾਂਗਰਸ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਜਲੰਧਰ ਵਿਖੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕੀਤਾ ਹੈ। ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਨੂੰ ਲੀਡ ਕਰ ਰਹੇ ਹਨ। ਉਹਦਾ ਕਿਹਾ ਕਿ ਮੈਂ ਚੰਨੀ ਅਤੇ ਸਿੱਧੂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਮੰਨਿਆ ਹੈ ਕਿ ਜਿਹੜਾ ਚੇਹਰਾ ਕਾਂਗਰਸ ਵੱਲੋਂ ਐਲਾਨਿਆ ਜਾਵੇਗਾ ਅਸੀਂ ਦੋਵੇਂ ਹੀ ਇਸ ਦਾ ਵਿਰੋਧ ਨਹੀਂ ਕਰਾਂਗੇ।

ਰਾਹੁਲ ਗਾਂਧੀ ਨੇ ਜਲੰਧਰ ’ਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ।ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕੇ ਕਾਂਗਰਸ ਵੱਲੋਂ ਆਪਣੇ ਵਰਕਰਾਂ ਦੀ ਰਾਏ ਲੈ ਕੇ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਫ਼ੈਸਲਾ ਕਾਂਗਰਸੀ ਵਰਕਰ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਸਿਆਸੀ ਪਾਰਟੀ ਨਹੀਂ ਸਗੋਂ ਵਿਚਾਰਧਾਰਾ ਹੈ, ਜਿਸ ਨੇ ਅੰਗਰੇਜ਼ਾਂ ਨੂੰ ਹਰਾ ਕੇ ਇਕ ਦੇਸ਼ ਬਣਾਇਆ ਹੈ। ਜਲੰਧਰ ਪਹੁੰਚਣ ’ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਰਾਹੁਲ ਗਾਂਧੀ ਜਲੰਧਰ ਦੇ ਮਿੱਠਾਪੁਰ ਵਿਖੇ ਵ੍ਹਾਈਟ ਡਾਇਮੰਡ ਹੋਟਲ ਤੋਂ ‘ਨਵੀਂ ਸੋਚ ਨਵਾਂ ਪੰਜਾਬ’ ਅਧੀਨ ਵਰਚੁਅਲ ਰੈਲੀ ਦੀ ਸ਼ੁਰੂਆਤ ਕਰਨਗੇ। ਜ਼ਿਕਰਯੋਗ ਹੈ ਕਿ ਅੱਜ ਰਾਹੁਲ ਗਾਂਧੀ ਜਲੰਧਰ ਪਹੁੰਚਣ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਕਾਂਗਰਸੀ ਵਿਧਾਇਕਾਂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ, ਨਵਜੋਤ ਸਿੰਘ ਸਿੱਧੂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ੍ਰੀ ਦੁਰਗਿਆਣਾ ਮੰਦਿਰ ’ਚ ਵੀ ਮੱਥਾ ਟੇਕਿਆ ਗਿਆ ਅਤੇ ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ਦੇ ਵੀ ਦਰਸ਼ਨ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

Advertisements
Advertisements
Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.