Advertisements
Advertisements
Advertisements
Advertisements
Advertisements
Advertisements
Advertisements
Advertisements

ਜਲੰਧਰ ब्यूरो (आखिर क्यों न्यूज़.ਜਸਵਿੰਦਰ ਬੱਲ)– ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਜ਼ਿਲ੍ਹਾ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਧਾਨ ਪਵਨ ਮਸੀਹ ਅਤੇ ਸੂਬਾ ਮੀਤ ਪ੍ਰਧਾਨ ਬੀ. ਕੇ. ਮਹਿਮੀ ਦੀ ਅਗਵਾਈ ਵਿੱਚ ਸਾਂਝਾ ਮੁਲਾਜ਼ਮ ਮੰਚ ਵੱਲੋਂ ਉਲੀਕੇ ਗਏ ਸੰਘਰਸ਼ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ:) ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਸਮੇਂ ਪਵਨ ਮਸੀਹ ਅਤੇ ਬੀ ਕੇ ਮਹਿਮੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਮੁੱਚੀਆਂ ਮੰਗਾਂ ਜਿਵੇਂ ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਦਾ ਸਾਰਾ ਬਕਾਇਆ ਦੇਣਾ, ਮੈਡੀਕਲ ਭੱਤੇ ਚ ਵਾਧਾ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ ਤੇ ਹੋਰ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕਰ ਰਹੀ ਹੈ। ਇਨ੍ਹਾਂ ਮੰਗਾਂ ਨੂੰ ਮੰਨਵਾਉਣ ਅਤੇ ਘਟਾਇਆ ਮੋਬਾਇਲ ਫੋਨ ਭੱਤਾ ਵਾਪਸ ਲੈਣ, ਰੋਕੀਆਂ ਤਨਖ਼ਾਹਾਂ ਜਾਰੀ ਕਰਾਉਣ ਲਈ ਇਹ ਐਕਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਅਧਿਆਪਕਾਂ ਨੇ ਅੱਜ ਡੀ. ਈ. ਓ. ਐਲੀਮੈਂਟਰੀ ਦੇ ਦਫ਼ਤਰ ਮੂਹਰੇ ਜ਼ਬਰਦਸਤ ਰੋਸ ਰੈਲੀ ਕੀਤੀ ਇਸ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਕੇ ਵਿਰੋਧ ਪ੍ਰਦਰਸ਼ਨ ਕੀਤਾ।ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਲਾਲ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ15 ਅਗਸਤ ਨੂੰ “ਗੁਲਾਮੀ ਦਿਵਸ” ਮਨਾਇਆ ਜਾਵੇਗਾ ਅਤੇ ਮੁਲਾਜ਼ਮ ਇਸ ਦਿਨ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾ ਕੇ ਸੋਸ਼ਲ ਮੀਡੀਆ ਤੇ ਫੋਟੋਆਂ ਪਾਉਣਗੇ। ਇਸ ਰਾਹੀਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਭੰਡਿਆ ਜਾਵੇਗਾl ਇਸ ਮੌਕੇ ਪ੍ਰੈਸ ਸਕੱਤਰ ਰਿਸ਼ੀ ਕੁਮਾਰ, ਵਿੱਤ ਸਕੱਤਰ ਦਿਲਬਾਗ ਸਿੰਘ, ਸੁਖਦੇਵ ਸਿੰਘ ,ਜਸਵੰਤ ਸਿੰਘ , ਅਮਨਦੀਪ ਸਿੰਘ ਭੰਗੂ, ਸ਼ੇਖਰ ਚੰਦ, ਇੰਦਰਜੀਤ ਸਿੰਘ ਆਦਮਪੁਰ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਸੰਦੀਪ ਲਾਲ, ਰਵਿੰਦਰ ਕੁਮਾਰ, ਜਸਵਿੰਦਰ ਬਾਂਸਲ,ਹਰਦੇਵ ਸਿੰਘ, ਕੁਲਦੀਪ ਕੁਮਾਰ, ਹੀਰਾ ਲਾਲ, ਅਵਤਾਰ ਸਿੰਘ, ਮੈਡਮ ਬਲਜੀਤ ਕੌਰ,ਰਵੀ ਕੁਮਾਰ, ਰਾਮਪਾਲ, ਸੰਜੀਵ ਸ਼ਰਮਾ, ਜਗਦੀਸ਼ ਲਾਲ, ਸੁਖਵਿੰਦਰ ਸਿੰਘ ਸੰਧੂ ਅਤੇ ਹੋਰ ਅਧਿਆਪਕ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.

You missed