Advertisements
Advertisements
Advertisements
Advertisements
Advertisements
Advertisements
Advertisements
Advertisements

ਫਾਜ਼ਿਲਕਾ, 2 ਮਈ:
ਜ਼ਿਲਾ ਮੈਜਿਸਟਰੇਟ ਸ੍ਰੀ ਅਰਵਿੰਦਪਾਲ ਸਿੰਘ ਸੰਧੂ ਨੇ ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਦਿੱਤੇ ਗਏ ਆਦੇਸ਼ਾਂ ਦੀ ਲਗਾਤਾਰਤਾ ਵਿੱਚ ਲਗਾਈਆਂ ਪਾਬੰਦੀਆਂ 15 ਮਈ 2021 ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿੱਚ ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਵਿੱਚ ਰੋਜ਼ਾਨਾ ਰਾਤ ਦੇ ਕਰਫਿਊ ਵਿੱਚ ਆਮ ਲੋਕਾਂ ਦੀ ਗੈਰ ਜ਼ਰੂਰੀ ਆਵਾਜਾਈ ਉੱਤੇ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਲਗਾ ਦਿੱਤੀ ਹੈ ਜਦਕਿ ਹਫਤਾਵਰੀ ਕਰਫਿਊ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਉਨਾਂ ਕਿਹਾ ਕਿ ਇਸ ਦੌਰਾਨ ਜ਼ਿਲੇ ਦੀ ਹੱਦ ਅੰਦਰ ਗੈਰ ਜ਼ਰੂਰੀ ਆਵਾਜਾਈ ਅਤੇ ਸਾਰੀਆਂ ਗੈਰ ਜ਼ਰੂਰੀ ਗਤੀਵਿਧੀਆਂ ਬੰਦ ਰਹਿਣਗੀਆਂ। ਹੁੁਕਮਾਂ ਅਨੁਸਾਰ ਬੱਸਾਂ, ਟੈਕਸੀਆਂ ਤੇ ਆਟੋ ਵਿੱਚ ਲੋਕਾਂ ਦੇ ਬੈਠਣ ਦੀ ਗਿਣਤੀ ਦੀ ਸਮਰੱਥਾ ਦਾ 50 ਪ੍ਰਤੀਸ਼ਤ ਰੱਖੀ ਜਾਵੇ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲੇ ਵਿੱਚ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾਅ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰਹਿਣਗੇ। ਸਾਰੇ ਰੈਸਟੋਰੈਂਟ, ਹੋਟਲਸ, ਕੈਫੇ, ਕਾਫੀ ਸ਼ਾਪ, ਫਾਸਟ ਫੂਡ ਆਊਟਲੇਟ ਆਦਿ ਵਿੱਚ ਬੈਠ ਕੇ ਖਾਣ ਦੀ ਪ੍ਰਵਾਨਗੀ ਨਹੀਂ ਹੋਵੇਗੀ ਜਦਕਿ ਰਾਤ 9 ਵਜੇ ਤੱਕ ਟੇਕ ਅਵੇ ਤੇ ਹੋਮ ਡਲਿਵਰੀ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਮਾਲ ਅਤੇ ਮਲਟੀਪਲੈਕਸ ਵਿੱਚ ਸਥਿਤ ਦੁੁਕਾਨਾਂ ਸਮੇਤ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਕਰਨੀਆਂ ਲਾਜ਼ਮੀ ਹੋਣਗੀਆਂ ਅਤੇ ਸਾਰੇ ਹਫਤਾਵਰੀ ਬਾਜ਼ਾਰ ਤੇ ਆਪਣੀ ਮੰਡੀ ਬੰਦ ਰਹੇਗੀ। ਉਨਾਂ ਕਿਹਾ ਕਿ ਸਾਰੇ ਤਰਾਂ ਦੇ ਸਮਾਜਿਕ, ਸਭਿਆਚਾਰਕ ਤੇ ਖੇਡ ਇਕੱਠ ਆਦਿ ਪ੍ਰੋਗਰਾਮਾਂ @ਤੇ ਪਾਬੰਦੀ ਰਹੇਗੀ। ਵਿਆਹ/ਅੰਤਿਮ ਸਸਕਾਰ ਮੌਕੇ 20 ਤੋਂ ਵੱਧ ਵਿਅਕਤੀਆਂ ਦੇ ਇਕੱਠ @ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਅੰਤਿਮ ਸਸਕਾਰ ਨੂੰ ਛੱਡ ਕੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲਾ ਪ੍ਰਸ਼ਾਸ਼ਨ ਦੀ ਅਗੇਤੀ ਮਨਜ਼ੂਰੀ ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਮਨਜ਼ੂਰੀ ਸਬੰਧਤ ਐਸ.ਡੀ.ਐਮ ਵੱਲੋਂ ਦਿੱਤੀ ਜਾਵੇਗੀ।
ਜ਼ਿਲਾ ਮੈਜਿਸਟਰੇਟ ਨੇ ਰਾਜਨੀਤਿਕ ਇਕੱਠ @ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਹਨ। ਉਲੰਘਣਾ ਕਰਨ @ਤੇ ਆਯੋਜਕਾਂ, ਸ਼ਾਮਲ ਹੋਣ ਵਾਲਿਆਂ, ਆਯੋਜਨ ਸਥਾਨ ਦੇ ਮਾਲਕ, ਟੈਂਟ ਹਾਊਸ ਦੇ ਖਿਲਾਫ਼ ਡੀ.ਐਮ.ਏ. ਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਯੋਜਨ ਸਥਾਨ ਨੂੰ 3 ਮਹੀਨੇ ਲਈ ਸੀਲ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਉਹ ਵਿਅਕਤੀ ਜੋ ਕਿਤੇ ਵੀ ਵੱਡੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਇਕੱਠ ਵਿੱਚ ਸ਼ਾਮਲ ਹੋਏ ਹਨ, ਉਨਾਂ ਨੂੰ ਘਰ ਵਾਪਸੀ @ਤੇ ਪ੍ਰੋਟੋਕੋਲ ਅਨੁਸਾਰ 5 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣਾ ਪਵੇਗਾ। ਉਨਾਂ ਜ਼ਿਲੇ ਦੇ ਸਾਰੀਆਂ ਵਿਦਿਅਕ ਸੰਸਥਾਵਾਂ, ਸਕੂਲ ਤੇ ਕਾਲਜ ਆਦਿ 16 ਮਈ ਤੱਕ ਬੰਦ ਰੱਖਣ ਦੇ ਹੁਕਮ ਕੀਤੇ ਹਨ ਪਰ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਸਾਰੇ ਕੰਮਕਾਜ ਵਾਲੇ ਦਿਨ ਹਾਜ਼ਰ ਰਹਿਣਗੇ। ਜਦਕਿ ਮੈਡੀਕਲ ਤੇ ਨਰਸਿੰਗ ਕਾਲਜ ਖੁੱਲੇ ਰਹਿਣਗੇ ਅਤੇ ਸਾਰੇ ਤਰਾਂ ਦੀਆਂ ਭਰਤੀ ਪ੍ਰੀਖਿਆਵਾਂ ਮੁੁਲਤਵੀ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸੇਵਾ ਉਦਯੋਗ ਸਮੇਤ ਸਾਰੇ ਨਿੱਜੀ ਦਫ਼ਤਰਾਂ ਜਿਨਾਂ ਵਿੱਚ ਆਰਕੀਟੈਕਟ, ਚਾਰਟਡ ਅਕਾਊਂਟੈਂਟ, ਇੰਸ਼ੋਰੈਂਸ ਕੰਪਨੀ ਨੂੰ ਕੇਵਲ ਘਰ ਤੋਂ ਕੰਮ ਕਰਨ ਦੀ ਆਗਿਆ ਹੈ।
ਉਨਾਂ ਕਿਹਾ ਕਿ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਕੰਮ ਕਰ ਰਹੇ ਜਿਨਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਵੱਧ ਹੈ ਅਤੇ ਉਨਾਂ ਪਿਛਲੇ 15 ਦਿਨਾਂ ਜਾਂ ਇਸ ਤੋਂ ਵੱਧ ਦਿਨਾਂ ਵਿੱਚ ਵੈਕਸੀਨ ਦੀ ਕੋਈ ਡੋਜ਼ ਨਹੀਂ ਲਗਵਾਈ ਹੈ, ਉਨਾਂ ਨੂੰ ਛੁੁੱਟੀ ਲੈ ਕੇ ਘਰ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ, ਜਿੰਨੀ ਦੇਰ ਤੱਕ ਉਹ ਵੈਕਸੀਨ ਨਹੀਂ ਲਗਵਾਉਦੇ। ਇਸ ਤੋਂ ਇਲਾਵਾ ਜਿਨਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਘੱਟ ਹੈ ਅਤੇ ਆਰ.ਟੀ.-ਪੀ.ਸੀ.ਆਰ. ਦੀ ਰਿਪੋਰਟ (ਪੰਜ ਦਿਨਾਂ ਤੋਂ ਜ਼ਿਆਦਾ ਪੁੁਰਾਣੀ ਨਾ ਹੋਵੇ) ਨੈਗੇਟਿਵ ਹੈ, ਉਨਾਂ ਨੂੰ ਹੀ ਦਫ਼ਤਰ ਵਿੱਚ ਆਉਣ ਦੀ ਆਗਿਆ ਹੋਵੇਗੀ ਅਤੇ ਜਿਨਾਂ ਕਰਮਚਾਰੀਆਂ ਦੀ ਆਰ.ਟੀ.-ਪੀ.ਸੀ.ਆਰ. ਰਿਪੋਰਟ ਪਾਜੀਟਿਵ ਹੋਵੇਗੀ, ਉਨਾਂ ਨੂੰ ਘਰ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵਿਅਕਤੀਗਤ ਤੌਰ @ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ @ਤੇ ਪਾਬੰਦੀ ਲਗਾਉਦੇ ਹੋਏ ਇਸ ਮਕਸਦ ਲਈ ਆਨਲਾਈਨ ਤੇ ਵਰਚੂਅਲ ਤਰੀਕੇ ਅਪਨਾਉੁਣ ਲਈ ਕਿਹਾ ਗਿਆ ਹੈ।
ਜ਼ਿਲਾ ਮੈਜਿਸਟਰੇਟ ਸ: ਅਰਵਿੰਦਪਾਲ ਸਿੰਘ ਸੰਧੂ ਨੇ ਕਿਹਾ ਕਿ ਪਾਬੰਦੀਆਂ ਦੌਰਾਨ ਕੋਵਿਡ ਸਿਹਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਸਪਤਾਲ, ਪਸ਼ੂ ਹਸਪਤਾਲ, ਪਬਲਿਕ ਤੇ ਪ੍ਰਾਈਵੇਟ ਸੈਕਟਰ ਵਿੱਚ ਦਵਾਈਆਂ, ਮੈਡੀਕਲ ਉਪਕਰਨਾਂ ਦੇ ਮੈਨੂਫੈਕਚਰਿੰਗ ਤੇ ਸਪਲਾਈ ਦੀ ਆਵਾਜਾਈ ਨੂੰ ਛੋਟ ਰਹੇਗੀ ਅਤੇ ਕੈਮਿਸਟ ਦੀਆਂ ਦੁਕਾਨਾਂ, ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਜਿਵੇਂ ਦੁੱਧ, ਡੇਅਰੀ ਉਤਪਾਦ, ਪੋਲਟਰੀ, ਮੀਟ, ਸਬਜ਼ੀ ਤੇ ਫ਼ਲ ਆਦਿ ਦੀਆਂ ਦੁਕਾਨਾਂ ਖੁਲੀਆਂ ਰਹਿਣਗੀਆਂ। ਇਸ ਤੋਂ ਇਲਾਵਾ ਨਿਰਮਾਣ ਉਦਯੋਗ ਅਤੇ ਇਸ ਵਿੱਚ ਕੰਮ ਕਰਨ ਵਾਲੇ ਕਰਮਚਾਰੀ, ਲੇਬਰ, ਵਾਹਨਾਂ ਤੋਂ ਇਲਾਵਾ ਰੇਲ, ਹਵਾਈ ਜਹਾਜ ਤੇ ਬੱਸਾਂ ਤੋਂ ਆਉਣ-ਜਾਣ ਵਾਲੇ ਯਾਤਰੀਆਂ ਨੂੰ ਆਵਾਜਾਈ ਤੋਂ ਛੋਟ ਰਹੇਗੀ।
ਜਾਰੀ ਹੁਕਮਾਂ ਵਿੱਚ ਉਨਾਂ ਸ਼ਹਿਰਾਂ ਤੇ ਪਿੰਡਾਂ ਵਿੱਚ ਉਸਾਰੀ ਗਤੀਵਿਧੀਆਂ, ਖੇਤੀ, ਅਨਾਜ ਦੀ ਖਰੀਦ, ਬਾਗਬਾਨੀ, ਪਸ਼ੂ ਪਾਲਣ, ਪਸ਼ੂਆਂ ਦੇ ਇਲਾਜ, ਈ-ਕਾਮਰਸ ਗਤੀਵਿਧੀ ਤੇ ਸਾਮਾਨ ਦੀ ਆਵਾਜਾਈ, ਵੈਕਸੀਨੇਸ਼ਨ ਆਊਟ ਰੀਚ ਕੈਂਪ ਆਦਿ ਨੂੰ ਛੋਟ ਦਿੱਤੀ ਹੈ। ਇਸ ਤੋਂ ਇਲਾਵਾ ਪੈਟਰੋਲ ਪੰਪ, ਪੈਟਰੋਲ ਉਤਪਾਦਨ, ਐਲ.ਪੀ.ਜੀ., ਟੈਲੀਕਮਿਊਨੀਕੇਸ਼ਨ, ਇੰਟਰਨੈਟ ਸਰਵਿਸ, ਬ੍ਰਾਡਕਾਸਟਿੰਗ ਅਤੇ ਕੇਬਲ ਸਰਵਿਸ, ਆਈ.ਟੀ. ਤੇ ਆਈ. ਟੀ. ਤੋਂ ਸਬੰਧਤ ਸੇਵਾਵਾਂ, ਪਾਵਰ ਜਨਰੇਸ਼ਨ, ਟ੍ਰਾਂਸਮਿਸ਼ਨ ਦੇ ਯੂਨਿਟ ਸਪਲਾਈ ਤੇ ਸੇਵਾਵਾਂ, ਕੋਲਡ ਸਟੋਰੇਜ ਤੇ ਵੇਅਰ ਹਾਊਸਿੰਗ ਸੇਵਾਵਾਂ, ਸਾਰੇ ਬੈਂਕਿੰਗ, ਆਰ.ਬੀ.ਆਈ. ਸਰਵਿਸ, ਏ.ਟੀ.ਐਮ., ਕੈਸ਼ ਵੈਨ ਤੇ ਕੈਸ਼ ਡਲਿਵਰੀ ਆਦਿ ਸੇਵਾਵਾਂ ਨੂੰ ਪਾਬੰਦੀ ਦੌਰਾਨ ਛੋਟ ਰਹੇਗੀ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ਵਿੱਚ ਜ਼ਰੂਰੀ ਸਾਵਧਾਨੀਆਂ ਅਪਣਾਈਆਂ ਜਾਣ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਭੀੜ ਵਾਲੇ ਸਥਾਨਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਜਾਂ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਇਸ ਤੋਂ ਇਲਾਵਾ ਜਨਤਕ ਕੰਮ ਸਥਾਨਾਂ @ਤੇ ਮਾਸਕ ਪਹਿਨਣ, ਜਨਤਕ ਥਾਵਾਂ @ਤੇ ਨਾ ਥੁੁੱਕਣ ਅਤੇ ਸਮੇਂ-ਸਮੇਂ @ਤੇ ਹੱਥ ਸਾਬਣ ਤੇ ਸੈਨੇਟਾਈਜ਼ਰ ਨਾਲ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਇਨਾਂ ਹੁਕਮਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਦਾ ਪ੍ਰਬੰਧਨ ਮੈਨੇਜਮੈਂਟ ਐਕਟ 1860 ਦੀ ਧਾਰਾ 51 ਤੋਂ 60 ਤੱਕ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.

You missed