Advertisements
Advertisements
Advertisements
Advertisements
Advertisements
Advertisements
Advertisements
Advertisements

               ਪਾਕਿਸਤਾਨ ਨੇ ਤਿੰਨ ਮਹੀਨਿਆਂ ਪਿੱਛੋਂ ਸੋਮਵਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ। ਇਹ ਲਾਂਘਾ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਆਰਜ਼ੀ ਤੌਰ ‘ਤੇ ਬੰਦ ਕੀਤਾ ਗਿਆ ਸੀ। ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ 16 ਮਾਰਚ ਨੂੰ ਕਰਤਾਰਪੁਰ ਲਾਂਘਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਸਰੀਰਕ ਦੂਰੀ ਦੇ ਨਿਯਮ ਕਾਰਨ ਪਾਕਿਸਤਾਨ ਤੋਂ ਵੀ ਕੋਈ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਨਹੀਂ ਪੁੱਜਾ ਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਅਰਦਾਸ ਕੀਤੀ ਗਈ।

ਇਸ ਤੋਂ ਪਹਿਲੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਾਰੇ ਸਿੱਖ ਸ਼ਰਧਾਲੂਆਂ ਲਈ 29 ਜੂਨ ਤੋਂ ਕਰਤਾਰਪੁਰ ਲਾਂਘਾ ਖੋਲ੍ਹ ਰਿਹਾ ਹੈ। ਭਾਰਤ ਸਰਕਾਰ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਪਿੱਛੋਂ ਹੀ ਕਰਤਾਰਪੁਰ ਲਾਂਘਾ ਖੋਲਿ੍ਹਆ ਜਾਵੇਗਾ। ਭਾਰਤ ਸਰਕਾਰ ਦੇ ਇਕ ਅਧਿਕਾਰੀ ਨੇ ਇਸ ਗੱਲ ‘ਤੇ ਹੈਰਾਨੀ ਪ੍ਰਗਟ ਕੀਤੀ ਸੀ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਤੋਂ ਪਹਿਲੇ ਪਾਕਿ ਨੇ ਇਕ ਹਫ਼ਤੇ ਦਾ ਵਕਫਾ ਵੀ ਨਹੀਂ ਰੱਖਿਆ।

Advertisements
Advertisements

ਭਾਰਤ ਦੇ ਡੇਰਾ ਬਾਬਾ ਨਾਨਕ  ਨੂੰ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਲ ਜੋੜਦਾ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿਚ ਰਾਵੀ ਦਰਿਆ ਦੇ ਕਿਨਾਰੇ ‘ਤੇ ਸਥਿਤ ਹੈ ਤੇ ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਬਤੀਤ ਕੀਤੇ ਸਨ। ਭਾਰਤ ਦੇ ਹਰ ਫਿਰਕੇ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਵੀਜ਼ਾ ਫ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.

You missed