Advertisements
Advertisements
Advertisements
Advertisements
Advertisements
Advertisements
Advertisements
Advertisements

ਜਲੰਧਰ 17 ਮਈ 2021 (ਦਿਲਬਾਗ ਸੱਲ੍ਹਣ ਤਾਜ ਪੁਰੀ) ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਦੀ ਪਰਾਪਤੀ ਲਈ ਅੱਜ , ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਵਿਚ ਸੈਂਕੜੇ ਪੇਂਡੂ ਤੇ ਖੇਤ ਮਜ਼ਦੂਰ ਪਰਿਵਾਰਾਂ ਨੇ ਇਥੋਂ ਦੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੈਲੀ ਕਰਨ ਉਪਰੰਤ ਇਥੋਂ ਦੇ ਬੀ ਐਮ ਸੀ ਚੌਕ ਤੱਕ ਮੁਜ਼ਾਹਰਾ ਕਰਕੇ ਜ਼ਿਲਾ ਅਧਿਕਾਰੀਆਂ ਨੂੰ ਮੰਗ ਪੱਤਰ ਸੌਪਿਆਂ।
ਸਾਂਝੇ ਮੋਰਚੇ ਨੇ ਆਪਣੇ ਮੰਗ ਪੱਤਰ ਰਾਹੀਂ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨਾਂ ਸਮੇਤ ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਅਤੇ ਬਿਜਲੀ ਸੋਧ ਕਾਨੂੰਨ 2020 ਰੱਦ ਕਰਨ ਦੀ ਮੰਗ ਕੀਤੀ,ਮਜ਼ਦੂਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮਾਫ ਕੀਤੇ ਜਾਣ,ਮਜ਼ਦੂਰਾਂ ਨੂੰ 10- 10 ਮਰਲੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣ, ਪੱਕੇ ਰੁਜ਼ਗਾਰ ਦਾ ਪ੍ਬੰਧ ਕੀਤਾ
ਜਾਵੇ।ਸਰਵਜਨਕ ਜਨਤਕ ਵੰਡ ਪ੍ਣਾਲੀ ਸੰਚਾਰੂ ਢੰਗ ਨਾਲ ਚਲਾਉਣ, ਪੰਚਾਇਤੀ ਜ਼ਮੀਨਾਂ ‘ਚੋਂ ਤੀਜੇ ਹਿਸੇ ਦੀ ਰਾਖਵੀਂ ਜ਼ਮੀਨ ਮਜ਼ਦੂਰਾਂ ਨੂੰ ਦੇਣਾ ਯਕੀਨੀ ਬਣਾਇਆ ਜਾਵੇ, ਬਿਜਲੀ ਅਤੇ ਪਾਣੀ ਬਿੱਲ ਮਾਫ ਕੀਤੇ ਜਾਣ, ਮਗਨਰੇਗਾ ਤਹਿਤ ਸਾਰਾ ਸਾਲ ਕੰਮ ਅਤੇ 600 ਰੁਪਏ ਦਿਹਾੜੀ ਦਿੱਤੀ ਜਾਵੇ। ਮਜ਼ਦੂਰ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਫੇਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿਰਫ ਪੁਲੀਸ ਦੇ ਜੋਰ ਤਾਲਾਬੰਦੀ ਕਰਕੇ ਲੌਕਾਂ ਨੂੰ ਘਰਾਂ ਵਿਚ ਤਾੜ ਕੇ ਬਿਮਾਰੀ ਦਾ ਇਲਾਜ ਨਹੀਂ ਕੀਤਾ ਜਾ ਸਕਦਾ।ਉਹਨਾਂ ਬੇਲੋੜੀਆਂ ਪਾਬੰਦੀਆਂ ਲਾਉਣ ਦੀ ਸਖਤ ਸਬਦਾਂ ਵਿਚ ਨਿੰਦਾਂ ਕੀਤੀ।ਮਜ਼ਦੂਰਾਂ ਦੇ ਸਾਂਝੇ ਮੋਰਚੇ ਨੇ ਬੀਤੇ ਕੱਲ ਹਰਿਆਣਾ ਵਿਚ ਕਿਸਾਨਾਂ ਤੇ ਲਾਠੀਚਾਰਜ ਕਰਨ ਦੀ ਵੀ ਨਿੰਦਾ ਕੀਤੀ।
ਇਕ ਸ਼ੋਕ ਮਤੇ ਰਾਹੀਂ, ਮਜ਼ਦੂਰ ਜਥੇਬੰਦੀਆਂ ਦੇ ਸਦੀਵੀ ਵਿਛੋੜੇ ਦੇ ਗਏ, ਇਨਕਲਾਬੀ ਸ਼ਾਇਰ ਮਹਿੰਦਰ ਸਾਥੀ,ਅਭੈ ਸੰਧੂ,ਟਰੇਡ ਯੂਨੀਅਨ ਆਗੂ ਸੱਜਣ ਸਿੰਘ ਸਮੇਤ ਸਭਨਾ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਹੋਰਨਾਂ ਤੋਂ ਬਿਨਾਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਹਰਮੇਸ਼ ਮਾਲੜੀ ਅਤੇ ਹਰਪਾਲ ਬਿੱਟੂ,ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਧਾਨ ਦਰਸ਼ਨ ਨਾਹਰ, ਬਲਦੇਵ ਨੂਰਪੁਰੀ ਅਤੇ ਨਿਰਮਲ ਸਿੰਘ ਸਹੋਤਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁੱਗਸ਼ੋਰ,ਹੰਸ ਰਾਜ ਪੱਬਵਾਂ ਅਤੇ ਗੁਰਪ੍ਰੀਤ ਸਿੰਘ ਚੀਦਾ ਨੇ ਸੰਬੋਧਨ ਕੀਤਾ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.