Advertisements
Advertisements
Advertisements
Advertisements
Advertisements
Advertisements
Advertisements
Advertisements

  ਜਲੰਧਰ ,(ਆਖ਼ਿਰ ਕਿਓਂ ਨਿਊਜ਼ )   ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ 37ਵੀਂ ਬਰਸੀ ਮੌਕੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ‘ਚ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲੰਧਰ ਵਿਚ ਤਿੰਨ ਹਾਕੀ ਸਿਖਲਾਈ ਸੈਂਟਰ ਬਣਾਉਣ ਦਾ ਐਲਾਨ ਕੀਤਾ। ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ ਨੇ ਮੰਤਰੀ ਸਾਹਮਣੇ ਮੰਗ ਰੱਖੀ ਸੀ ਕਿ ਸੁਰਜੀਤ ਹਾਕੀ ਸਟੇਡੀਅਮ ‘ਚ ਨਵੀਂ ਐਸਟ੍ਰੋਟਰਫ ਲੱਗਣ ਕਾਰਨ ਇਥੋਂ ਦੀ ਪੁਰਾਣੀ ਐਸਟ੍ਰੋਟਰਫ ਖ਼ਾਲਸਾ ਕਾਲਜ ਤੇ ਕੁੱਕੜ ਪਿੰਡ ‘ਚ ਬਣੇ ਸਿਕਸ ਸਾਈਡ ਮੈਦਾਨਾਂ ਵਿਚ ਲਵਾ ਦਿੱਤੀ ਜਾਵੇ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਸਿਕਸ ਸਾਈਡ ਸਿਖਲਾਈ ਸੈਂਟਰ ਤਿਆਰ ਕਰਵਾ ਕੇ ਦਿੱਤਾ ਜਾਵੇ। ਉਨ੍ਹਾਂ ਮੰਤਰੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਖੇਡ ਵਿਭਾਗ ਸਿਰਫ਼ ਮੈਦਾਨ ਦਾ ਪ੍ਰਬੰਧ ਕਰ ਦੇਵੇ, ਉਸ ਸੈਂਟਰ ਨੂੰ ਚਲਾਉਣ ਦਾ ਖ਼ਰਚਾ ਸੁਸਾਇਟੀ ਆਪਣੇ ਤੌਰ ‘ਤੇ ਕਰੇਗੀ। ਇਕਬਾਲ ਸਿੰਘ ਸੰਧੂ ਨੇ ਓਲੰਪੀਅਨ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਲਗਾਏ ਗਏ 100 ਦਿਨਾਂ ਹਾਕੀ ਕੋਚਿੰਗ ਕੈਂਪ ਦੀ ਸਮਾਪਤੀ ਮੌਕੇ ਕੈਂਪ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ 5-6 ਬੱਚਿਆਂ ਤੋਂ ਕੀਤੀ ਗਈ ਸੀ ਤੇ ਹੁਣ ਇਸ ਕੈਂਪ ਵਿਚੋਂ 200 ਖਿਡਾਰੀ ਸਿਖਲਾਈ ਲੈ ਕੇ ਜਾ ਰਹੇ ਹਨ। ਇਨ੍ਹਾਂ ਖਿਡਾਰੀਆਂ ਵਿਚ 5-6 ਸਾਲ ਦੇ ਬੱਚਿਆਂ ਤੋਂ ਲੈ ਕੇ 14-15 ਸਾਲ ਤਕ ਦੇ ਮੁੰਡੇ-ਕੁੜੀਆਂ ਸ਼ਾਮਲ ਸਨ। ਸੰਧੂ ਨੇ ਦੱਸਿਆ ਕਿ ਰੋਜ਼ਾਨਾ ਸੱਤ ਵਜੇ ਸ਼ੁਰੂ ਹੋਣ ਵਾਲੇ ਇਸ ਕੈਂਪ ਵਿਚ ਮਾਪੇ ਆਪਣੇ ਬੱਚਿਆਂ ਨੂੰ ਲੈ ਕੇ ਸਮੇਂ ਸਿਰ ਪੁੱਜ ਜਾਂਦੇ ਸਨ ਅਤੇ ਕੁਝ ਬੱਚੇ ਤਾਂ ਕਪੂਰਥਲਾ ਤੋਂ ਵੀ ਆਉਂਦੇ ਸਨ। ਉਨ੍ਹਾਂ ਨੇ ਬੱਚਿਆਂ ਨੂੰ ਹਾਕੀ ਪ੍ਰਤੀ ਉਤਸ਼ਾਹਤ ਕਰਨ ਵਿਚ ਸਹਿਯੋਗ ਦੇਣ ਲਈ ਮਾਪਿਆਂ ਦਾ ਵੀ ਧੰਨਵਾਦ ਕੀਤਾ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਿਖਲਾਈ ਹਾਸਲ ਕਰਨ ਵਾਲੇ 200 ਤੋਂ ਵੱਧ ਉੱਭਰ ਰਹੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ। ਇਹ ਕਿੱਟਾਂ ਅਮਰੀਕਾ ਵਾਸੀ ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਤੇ ਇਕਬਾਲ ਸਿੰਘ ਵੱਲੋਂ ਸਪਾਂਸਰ ਕੀਤੀਆਂ ਗਈਆਂ ਸਨ ਜੋ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਲੰਮੇਂ ਸਮੇਂ ਤੋਂ ਸਹਿਯੋਗ ਕਰਦੇ ਆ ਰਹੇ ਹਨ। ਮੰਤਰੀ ਨੇ ਕੋਚਿੰਗ ਕਲਾਸਾਂ ਦੇ ਪ੍ਰਤੀਭਾਗੀਆਂ ਨੂੰ ਸਿਖਲਾਈ ਦੇਣ ਵਾਲੇ 6 ਕੋਚਾਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਨਵੇਂ ਉੱਭਰ ਰਹੇ ਖਿਡਾਰੀਆਂ ਨੂੰ ਆਪਣੇ ਟੀਚਿਆਂ ਪ੍ਰਤੀ ਕੇਂਦਿ੍ਤ, ਸਮਰਪਿਤ ਅਤੇ ਇਕਾਗਰ ਹੋਣ ਤੋਂ ਇਲਾਵਾ ਜ਼ਿੰਦਗੀ ਵਿਚ ਅਨੁਸ਼ਾਸਿਤ ਵਿਵਹਾਰ ਅਪਨਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਤੁਹਾਡੇ ਵਿਚੋਂ ਹੀ ਹਾਕੀ ਦੇ ਜਾਦੂਗਰ ਧਿਆਨ ਚੰਦ ਤੇ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਵਰਗੇ ਖਿਡਾਰੀ ਪੈਦਾ ਹੋਣਗੇ ਤੇ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਖੇਡ ਨੂੰ ਉਤਸ਼ਾਹਿਤ ਕਰਨ ਅਤੇ ਨਵੀਂ ਪ੍ਰਤਿਭਾ ਨੂੰ ਅੱਗੇ ਵਧਾਉਣ ਲਈ ਸੁਸਾਇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਓਲੰਪਿਅਨ ਸੁਰਜੀਤ ਸਿੰਘ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਅਤੇ ਇੱਕ ਖਿਡਾਰੀ ਵਜੋਂ ਉਨ੍ਹਾਂ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ ਸਾਰੰਗਲ, ਡੀਐੱਸਓ ਜਸਮੀਤ ਕੌਰ, ਸੁਰਜੀਤ ਹਾਕੀ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ, ਸੁਸਾਇਟੀ ਦੇ ਚੀਫ ਪੀਆਰਓ ਸੁਰਿੰਦਰ ਭਪਾ, ਬਲਜੀਤ ਿਢੱਲੋਂ , ਓਲੰਪੀਅਨ ਸੰਜੀਵ ਕੁਮਾਰ, ਕੋਚ ਰਜਿੰਦਰਪਾਲ ਸਿੰਘ, ਬੀਐੱਸਐੱਫ ਦੇ ਸੇਵਾਮੁਕਤ ਕੋਚ, ਹਰਪ੍ਰਰੀਤ ਮੰਡੇਰ, ਨੱਥਾ ਸਿੰਘ ਗਾਖਲ, ਹਰਦੀਪ ਸਿੰਘ ਗਾਖਲ, ਤੈਰਾਕੀ ਕੋਚ ਉਮੇਸ਼ ਸ਼ਰਮਾ ਅਤੇ ਖੇਡ ਵਿਭਾਗ ਕੋਚ ਤੇ ਅਧਿਕਾਰੀ ਹੋਰ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.

You missed